Tue, 11 May 2021
Your Visitor Number :-   4762596
SuhisaverSuhisaver Suhisaver
ਯੋਗੀ ਅਦਿੱਤਿਆਨਾਥ ਦੀ ਇੱਕ ਹੋਰ ਨਫ਼ਰਤੀ ਤਕਰੀਰ , ਕਿਹਾ ਜੇ 'ਲਵ ਜਿਹਾਦ' ਚਲਾਉਣ ਵਾਲੇ ਨਾ ਸੁਧਰੇ ਤਾਂ 'ਰਾਮ ਨਾਮ ਸੱਤਯ ਹੈ' ਦੀ ਯਾਤਰਾ ਸ਼ੁਰੂ ਹੋਵੇਗੀ               ਪੰਜਾਬ ਤੋਂ ਬਾਅਦ ਹੁਣ ਰਾਜਸਥਾਨ ਵਿਧਾਨ ਸਭਾ ਵਿੱਚ ਵੀ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਤਿੰਨ ਬਿੱਲ ਪੇਸ਼               ਖੇਤੀ ਕਾਨੂੰਨ : ਹੁਣ ਹੰਸ ਰਾਜ ਹੰਸ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਲਈ ਸੱਦਾ ਦੇਣ ਲੱਗਾ               ਭਾਜਪਾ ਹਾਈਕਮਾਨ ਦਾ ਫ਼ਰਮਾਨ! ਕਿਸਾਨਾਂ ਨਾਲ ਰਾਬਤਾ ਬਣਾਏ ਪੰਜਾਬ ਇਕਾਈ               ਭਾਜਪਾ ਨੂੰ ਇੱਕ ਹੋਰ ਝਟਕਾ, ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਪੰਜਾਬ ਯੂਥ ਜਨਰਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਅਸਤੀਫ਼ਾ ਦਿੱਤਾ              

ਪੰਜਾਬ ਸਟੇਟ ਯੂਨੀਵਰਸਿਟੀ ਬੁੱਕ ਬੋਰਡ ਦੇ ਹੱਕ ’ਚ ਪੰਜਾਬੀ ਲੇਖਕ ਸਭਾ ਨੇ ਮਾਰਿਆ ਹਾਅ ਦਾ ਨਾਅਰਾ

Posted on:- 10-05-2021

ਬੁੱਕ ਬੋਰਡ ਨੂੰ ਮਰਨ ਤੋਂ ਬਚਾਉਣ ਲਈ ਹਰ ਸੱਤਾ ਨਾਲ ਲੜਾਂਗੇ : ਬਲਕਾਰ ਸਿੱਧੂ

ਚੰਡੀਗੜ੍ਹ : ਪੰਜਾਬ ਸਟੇਟ ਯੂਨੀਵਰਸਿਟੀ ਟੈਕਸਟ ਬੁੱਕ ਬੋਰਡ, ਚੰਡੀਗੜ੍ਹ ਪੰਜਾਬ ਸਰਕਾਰ ਦਾ ਇਕ ਬਹੁਤ ਮਹੱਤਵਪੂਰਨ ਅਦਾਰਾ ਹੈ, ਜਿਸ ਨੂੰ 1970 ਈਸਵੀ ਵਿਚ ਕੇਂਦਰ ਸਰਕਾਰ ਦੀ ਇਕ ਬਹੁਤ ਹੀ ਵਧੀਆ ਯੋਜਨਾ ਤੇ ਤਹਿਤ ਬਣਾਇਆ ਗਿਆ ਸੀ। ਪਰ ਸਮੇਂ ਦੇ ਨਾਲ-ਨਾਲ ਇਸ ’ਚ ਲਗਾਤਾਰ ਨਿਘਾਰ ਆਉਂਦਾ ਚਲਾ ਗਿਆ। ਪ੍ਰੰਤੂ ਹੁਣ ਪੰਜਾਬ ਸਟੇਟ ਯੂਨੀਵਰਸਿਟੀ ਬੁੱਕ ਬੋਰਡ ਦੇ ਹੱਕ ’ਚ ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਨੇ ਹਾਅ ਦਾ ਨਾਅਰਾ ਮਾਰਿਆ ਹੈ। ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਬਲਕਾਰ ਸਿੱਧੂ ਅਤੇ ਜਨਰਲ ਸਕੱਤਰ ਦੀਪਕ ਸ਼ਰਮਾ ਚਨਾਰਥਲ ਨੇ ਦੱਸਿਆ ਕਿ ਅਸੀਂ ਬੁੱਕ ਬੋਰਡ ਨੂੰ ਮਰਨ ਤੋਂ ਬਚਾਉਣ ਲਈ ਹਰ ਸੱਤਾ ਨਾਲ ਲੜਨ ਲਈ ਤਿਆਰ ਹਾਂ। ਪੰਜਾਬੀ ਲੇਖਕ ਸਭਾ ਦੀ ਸਮੁੱਚੀ ਕਾਰਜਕਾਰਨੀ ਪੰਜਾਬ ਸਟੇਟ ਯੂਨੀਵਰਸਿਟੀ ਬੁੱਕ ਬੋਰਡ ਨੂੰ ਬਚਾਉਣ ਅਤੇ ਪੈਰਾਂ ਸਿਰ ਕਰਨ ਲਈ ਪੂਰੀ ਤਰ੍ਹਾਂ ਇੱਕਜੁੱਟ ਹੈ।

ਪੰਜਾਬ ਸਟੇਟ ਯੂਨੀਵਰਸਿਟੀ ਬੁੱਕ ਬੋਰਡ ਦੀ ਸਾਰਿਆਂ ਸੂਬਿਆਂ ਦੇ ਵਿਚ ਖੇਤਰੀ ਭਾਸ਼ਾਵਾਂ ਦੇ ਵਿਕਾਸ ਦੀ ਯੋਜਨਾ ਸੀ। ਪੰਜਾਬ ਵਿਧਾਨ ਸਭਾ ਵਿਚ ਇਕ ਐਕਟ ਨੂੰ ਪਾਸ ਕਰਕੇ ਇਹ ਮਹਿਕਮਾ ਹੋਂਦ ਵਿਚ ਲਿਆਂਦਾ ਗਿਆ ਸੀ, ਜਿਸ ਦਾ ਮੁੱਖ ਮਕਸਦ ਪੰਜਾਬੀ ਦੀਆਂ ਪੁਸਤਕਾਂ ਦੀ ਛਪਾਈ ਕਰਕੇ ਵਿਦਿਆਰਥੀਆਂ ਤੱਕ ਸਸਤੇ ਰੇਟਾਂ ’ਤੇ ਮੁਹੱਈਆ ਕਰਵਾਉਣਾ ਸੀ।

ਅੱਗੇ ਪੜੋ

ਪੰਜਾਬ ਤੋਂ ਕਿਸਾਨਾਂ ਦੇ ਸੈਂਕੜੇ ਜਥੇ ਦਿੱਲੀ-ਮੋਰਚਿਆਂ ਲਈ ਰਵਾਨਾ

Posted on:- 10-05-2021

suhisaver

ਖੇਤੀ-ਕਾਨੂੰਨ ਰੱਦ ਕਰਵਾਉਣ ਤੱਕ ਡਟੇ ਰਹਾਂਗੇ : ਕਿਸਾਨ ਆਗੂ


ਚੰਡੀਗੜ੍ਹ :  ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਤਹਿਤ ਪੰਜਾਬ ਭਰ 'ਚੋਂ ਕਿਸਾਨਾਂ ਦੇ ਸੈਂਕੜੇ ਜਥੇ ਸ਼ੰਭੂ ਅਤੇ ਖਨੌਰੀ ਪੰਜਾਬ-ਹਰਿਆਣਾ ਬਾਰਡਰ ਰਾਹੀਂ ਦਿੱਲੀ ਲਈ ਰਵਾਨਾ ਹੋਏ। ਸੰਗਰੂਰ, ਲੁਧਿਆਣਾ, ਮਾਨਸਾ, ਬਰਨਾਲਾ, ਪਟਿਆਲਾ, ਜਲੰਧਰ, ਨਵਾਂਸ਼ਹਿਰ ਅਤੇ ਰੋਪੜ ਜਿਲ੍ਹਿਆਂ ਦੇ ਕਿਸਾਨਾਂ ਨੇ ਟਰੈਕਟਰ-ਟਰਾਲੀਆਂ, ਬੱਸਾਂ, ਕਾਰਾਂ ਰਾਹੀਂ ਵੱਖ-ਵੱਖ ਥਾਵਾਂ 'ਤੇ ਇਕੱਠੇ ਹੁੰਦਿਆਂ ਕੇਂਦਰ-ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਣ ਕੀਤਾ ਕਿ ਖੇਤੀ-ਕਾਨੂੰਨ ਰੱਦ ਕਰਵਾਉਣ ਤੱਕ ਕੇਂਦਰ-ਸਰਕਾਰ ਖ਼ਿਲਾਫ਼ ਡਟੇ ਰਹਿਣਗੇ। ਗਰਮੀ ਦਾ ਮੌਸਮ ਵੇਖਦਿਆਂ ਕਿਸਾਨ ਪੱਖੇ, ਕੂਲਰ ਅਤੇ ਮੱਛਰਦਾਨੀਆਂ ਸਮੇਤ ਹੋਰ ਜ਼ਰੂਰੀ ਸਮਾਨ ਲੈ ਕੇ ਕਿਸਾਨਾਂ ਨੇ ਲੰਮੇ ਸਮੇਂ ਤੱਕ ਡਟੇ ਰਹਿਣ ਦਾ ਐਲਾਨ ਕੀਤਾ ਹੈ।

ਉਹਨਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਅੰਦੋਲਨ ਨੂੰ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ, ਸਗੋਂ ਹਰ ਵਰਗ ਦੀ ਸ਼ਮੂਲੀਅਤ ਕਰਵਾਉਂਦਿਆਂ ਅੰਦੋਲਨ ਨੂੰ ਜਿੱਤ ਤੱਕ ਲੈ ਕੇ ਜਾਵਾਂਗੇ।

ਅੱਗੇ ਪੜੋ

ਬਰਨਬੀ ਦੀ ਸਿਟੀ ਕਾਉਂਸਲ ਵੱਲੋਂ ਕਿਸਾਨ ਸੰਘਰਸ਼ ਦੇ ਹੱਕ ਵਿੱਚ ਮਤਾ

Posted on:- 20-04-2021

ਬਰਨਬੀ, ਬ੍ਰਿਟਿਸ਼ ਕੋਲੰਬੀਆ (ਸੁਖਵੰਤ ਹੁੰਦਲ): ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਬਰਨਬੀ ਦੀ ਸਿਟੀ ਕਾਉਂਸਲ ਨੇ ਭਾਰਤ ਵਿੱਚ ਚੱਲ ਰਹੇ ਕਿਸਾਨ ਸੰਘਰਸ਼ ਦੇ ਹੱਕ ਵਿੱਚ 12 ਅਪ੍ਰੈਲ ਨੂੰ ਇਕ ਮਤਾ ਪਾਸ ਕੀਤਾ ਹੈ। ਢਾਈ ਲੱਖ ਦੀ ਅਬਾਦੀ ਵਾਲੇ ਇਸ ਸ਼ਹਿਰ ਦੀ ਕਾਉਂਸਲ ਵੱਲੋਂ ਪਾਸ ਕੀਤੇ ਇਸ ਮਤੇ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇ ਬਹੁਗਿਣਤੀ ਕਿਸਾਨਾਂ ਵੱਲੋਂ ਭਾਰਤ ਸਰਕਾਰ ਵੱਲੋਂ ਖੇਤੀ ਸਨਅਤ ਨਾਲ ਸੰਬੰਧਿਤ ਕੀਤੀਆਂ ਤਬਦੀਲੀਆਂ ਦਾ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਇਹ ਤਬਦੀਲੀਆਂ ਉਨ੍ਹਾਂ ਲੱਖਾਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਜਿ਼ੰਦਗੀਆਂ ਲਈ ਖਤਰਾ ਹਨ, ਜਿਹਨਾਂ ਦੀ ਆਮਦਨ ਦਾ ਮੁੱਖ ਸ੍ਰੋਤ ਖੇਤੀ ਨਾਲ ਜੁੜਿਆ ਹੋਇਆ ਹੈ। ਇਹ ਕਾਨੂੰਨੀ ਤਬਦੀਲੀਆਂ ਸਿਰਫ ਭਾਰਤੀ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੀ ਨੁਕਸਾਨ ਨਹੀਂ ਪਹੁੰਚਾਉਣਗੀਆਂ ਸਗੋਂ ਉਨ੍ਹਾਂ ਦੇਸ਼ਾਂ ਦੀ ਖੁਰਾਕ ਸੁਰੱਖਿਆ (ਫੂਡ ਸਿਕਿਉਰਟੀ) ਨੂੰ ਵੀ ਸੰਕਟ ਵਿੱਚ ਪਾਉਣਗੀਆਂ ਜਿਹੜੇ ਦੇਸ਼ ਭਾਰਤ ਨਾਲ ਖੇਤੀ ਦੀਆਂ ਜਿਣਸਾਂ ਦਾ ਵਪਾਰ ਕਰਦੇ ਹਨ।

ਅੱਗੇ ਪੜੋ

ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ